Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 2

ਯੂਹੰਨਾ 2:13-17

Help us?
Click on verse(s) to share them!
13ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।
14ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
15ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
16ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।”
17ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।”

Read ਯੂਹੰਨਾ 2ਯੂਹੰਨਾ 2
Compare ਯੂਹੰਨਾ 2:13-17ਯੂਹੰਨਾ 2:13-17