Text copied!
Bibles in Panjabi

ਯੂਹੰਨਾ 2:13-17 in Panjabi

Help us?

ਯੂਹੰਨਾ 2:13-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।
14 ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
15 ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
16 ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।”
17 ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।”
ਯੂਹੰਨਾ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ