Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 2

ਯੂਹੰਨਾ 2:15-20

Help us?
Click on verse(s) to share them!
15ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
16ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।”
17ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।”
18ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”
19ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”
20ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?”

Read ਯੂਹੰਨਾ 2ਯੂਹੰਨਾ 2
Compare ਯੂਹੰਨਾ 2:15-20ਯੂਹੰਨਾ 2:15-20