21ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ।
22ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।
23ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।