Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 2

ਯੂਹੰਨਾ 2:3-12

Help us?
Click on verse(s) to share them!
3ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।”
4ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।”
5ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
6ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ।
7ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ।
8ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।
9ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।
10ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
11ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
12ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸ ਦੀ ਮਾਤਾ, ਉਸ ਦੇ ਭਰਾ, ਅਤੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।

Read ਯੂਹੰਨਾ 2ਯੂਹੰਨਾ 2
Compare ਯੂਹੰਨਾ 2:3-12ਯੂਹੰਨਾ 2:3-12