Text copied!
Bibles in Panjabi

ਯੂਹੰਨਾ 3:13-21 in Panjabi

Help us?

ਯੂਹੰਨਾ 3:13-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
14 ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।
15 ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”
16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
21 ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
ਯੂਹੰਨਾ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ