Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 3

ਯੂਹੰਨਾ 3:14-23

Help us?
Click on verse(s) to share them!
14ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।
15ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”
16ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
17ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
18ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
19ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
20ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
21ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
22ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
23ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।

Read ਯੂਹੰਨਾ 3ਯੂਹੰਨਾ 3
Compare ਯੂਹੰਨਾ 3:14-23ਯੂਹੰਨਾ 3:14-23