17ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
18ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
19ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
20ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
21ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।