Text copied!
Bibles in Panjabi

ਯੂਹੰਨਾ 3:17-22 in Panjabi

Help us?

ਯੂਹੰਨਾ 3:17-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
21 ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
22 ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
ਯੂਹੰਨਾ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ