Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 3

ਯੂਹੰਨਾ 3:2-9

Help us?
Click on verse(s) to share them!
2ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।”
3ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”
4ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?”
5ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।
6ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ।
7ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’
8ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
9ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”

Read ਯੂਹੰਨਾ 3ਯੂਹੰਨਾ 3
Compare ਯੂਹੰਨਾ 3:2-9ਯੂਹੰਨਾ 3:2-9