Text copied!
Bibles in Panjabi

ਯੂਹੰਨਾ 3:23-33 in Panjabi

Help us?

ਯੂਹੰਨਾ 3:23-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।
24 ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ।
25 ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ।
26 ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।”
27 ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”
28 ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।”
29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
30 ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
31 “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
ਯੂਹੰਨਾ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ