29ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
30ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
31“ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
32ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
33ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
34ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।
35ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
36ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”