30 ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
31 “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।
35 ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।