4ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?”
5ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।
6ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ।
7ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’