6 ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ।
7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’
8 ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
9 ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”
10 ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।