1ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।
2ਭਾਵੇਂ ਯਿਸੂ ਆਪ ਬਪਤਿਸਮਾ ਨਹੀਂ ਦੇ ਰਿਹਾ ਸੀ, ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ।
3ਫਿਰ ਯਿਸੂ ਯਹੂਦਿਯਾ ਨੂੰ ਛੱਡ ਮੁੜ ਗਲੀਲ ਨੂੰ ਚਲਿਆ ਗਿਆ।
4ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਪਿਆ।