Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 4

ਯੂਹੰਨਾ 4:11-32

Help us?
Click on verse(s) to share them!
11ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।
12ਕੀ ਤੁਸੀਂ ਸਾਡੇ ਪਿਤਾ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸ ਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”
13ਯਿਸੂ ਨੇ ਜ਼ਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।
14ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”
15ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
16ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”
17ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
18ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
19ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
20ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”
21ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
22ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
23ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
24ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
25ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”
26ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”
27ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”
28ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
29“ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”
30ਤਦ ਉਹ ਯਿਸੂ ਨੂੰ ਵੇਖਣ ਗਏ।
31ਇੰਨ੍ਹੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ।”
32ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”

Read ਯੂਹੰਨਾ 4ਯੂਹੰਨਾ 4
Compare ਯੂਹੰਨਾ 4:11-32ਯੂਹੰਨਾ 4:11-32