Text copied!
Bibles in Panjabi

ਯੂਹੰਨਾ 4:18-31 in Panjabi

Help us?

ਯੂਹੰਨਾ 4:18-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
19 ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
20 ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”
21 ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
22 ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
23 ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
24 ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
25 ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”
26 ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”
27 ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”
28 ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
29 “ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”
30 ਤਦ ਉਹ ਯਿਸੂ ਨੂੰ ਵੇਖਣ ਗਏ।
31 ਇੰਨ੍ਹੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ।”
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ