19ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
20ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”
21ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
22ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।