Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 4

ਯੂਹੰਨਾ 4:22-41

Help us?
Click on verse(s) to share them!
22ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
23ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
24ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
25ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”
26ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”
27ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”
28ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
29“ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”
30ਤਦ ਉਹ ਯਿਸੂ ਨੂੰ ਵੇਖਣ ਗਏ।
31ਇੰਨ੍ਹੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ।”
32ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
33ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”
34ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
35ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।
36ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
37ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।
38ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”
39ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
40ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
41ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।

Read ਯੂਹੰਨਾ 4ਯੂਹੰਨਾ 4
Compare ਯੂਹੰਨਾ 4:22-41ਯੂਹੰਨਾ 4:22-41