Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 4

ਯੂਹੰਨਾ 4:28-48

Help us?
Click on verse(s) to share them!
28ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
29“ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”
30ਤਦ ਉਹ ਯਿਸੂ ਨੂੰ ਵੇਖਣ ਗਏ।
31ਇੰਨ੍ਹੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ।”
32ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
33ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”
34ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
35ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।
36ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
37ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।
38ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”
39ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
40ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
41ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
42ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”
43ਦੋ ਦਿਨਾਂ ਤੋਂ ਬਾਅਦ, ਯਿਸੂ ਉੱਥੋਂ ਵਿਦਾ ਹੋ ਕੇ ਗਲੀਲ ਨੂੰ ਚਲਿਆ ਗਿਆ।
44ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
45ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
46ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।
47ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਨੌਕਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਨੌਕਰ ਮਰਨ ਵਾਲਾ ਸੀ।
48ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”

Read ਯੂਹੰਨਾ 4ਯੂਹੰਨਾ 4
Compare ਯੂਹੰਨਾ 4:28-48ਯੂਹੰਨਾ 4:28-48