Text copied!
Bibles in Panjabi

ਯੂਹੰਨਾ 4:29-52 in Panjabi

Help us?

ਯੂਹੰਨਾ 4:29-52 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 “ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”
30 ਤਦ ਉਹ ਯਿਸੂ ਨੂੰ ਵੇਖਣ ਗਏ।
31 ਇੰਨ੍ਹੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ।”
32 ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
33 ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”
34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
35 ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।
36 ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
37 ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।
38 ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”
39 ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
40 ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
41 ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
42 ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”
43 ਦੋ ਦਿਨਾਂ ਤੋਂ ਬਾਅਦ, ਯਿਸੂ ਉੱਥੋਂ ਵਿਦਾ ਹੋ ਕੇ ਗਲੀਲ ਨੂੰ ਚਲਿਆ ਗਿਆ।
44 ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
45 ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
46 ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।
47 ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਨੌਕਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਨੌਕਰ ਮਰਨ ਵਾਲਾ ਸੀ।
48 ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”
49 ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”
50 ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।
51 ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
52 ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।”
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ