Text copied!
Bibles in Panjabi

ਯੂਹੰਨਾ 4:33-41 in Panjabi

Help us?

ਯੂਹੰਨਾ 4:33-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”
34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
35 ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।
36 ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
37 ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।
38 ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”
39 ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
40 ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
41 ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ