Text copied!
Bibles in Panjabi

ਯੂਹੰਨਾ 4:39-47 in Panjabi

Help us?

ਯੂਹੰਨਾ 4:39-47 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
40 ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
41 ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
42 ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”
43 ਦੋ ਦਿਨਾਂ ਤੋਂ ਬਾਅਦ, ਯਿਸੂ ਉੱਥੋਂ ਵਿਦਾ ਹੋ ਕੇ ਗਲੀਲ ਨੂੰ ਚਲਿਆ ਗਿਆ।
44 ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
45 ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
46 ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।
47 ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਨੌਕਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਨੌਕਰ ਮਰਨ ਵਾਲਾ ਸੀ।
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ