4 ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਪਿਆ।
5 ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
6 ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।
7 ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।”