4ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਪਿਆ।
5ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
6ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।
7ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।”
8ਪਰ ਉਦੋਂ ਯਿਸੂ ਦੇ ਚੇਲੇ ਨਗਰ ਅੰਦਰ ਭੋਜਨ ਖਰੀਦਣ ਗਏ ਹੋਏ ਸਨ।