9ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
10ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”