9 ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”
11 ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।
12 ਕੀ ਤੁਸੀਂ ਸਾਡੇ ਪਿਤਾ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸ ਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”
13 ਯਿਸੂ ਨੇ ਜ਼ਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।
14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”
15 ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
16 ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”
17 ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
18 ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
19 ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।