12ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
13ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
14ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
15ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
16ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।