Text copied!
Bibles in Panjabi

ਯੂਹੰਨਾ 5:12-25 in Panjabi

Help us?

ਯੂਹੰਨਾ 5:12-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
13 ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
14 ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
15 ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
16 ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
17 ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
18 ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”
19 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
20 ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।
22 ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
25 ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ