2ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।
3ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।
4ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l
5ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।
6ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
7ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
8ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
9ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।