Text copied!
Bibles in Panjabi

ਯੂਹੰਨਾ 5:22-27 in Panjabi

Help us?

ਯੂਹੰਨਾ 5:22-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
25 ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
26 ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
27 ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ