25ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
26ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
27ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
28ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।
29ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
30“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।