Text copied!
Bibles in Panjabi

ਯੂਹੰਨਾ 5:27-33 in Panjabi

Help us?

ਯੂਹੰਨਾ 5:27-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
28 ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।
29 ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
30 “ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
31 ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।
32 ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।
33 ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ