Text copied!
Bibles in Panjabi

ਯੂਹੰਨਾ 5:28-46 in Panjabi

Help us?

ਯੂਹੰਨਾ 5:28-46 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।
29 ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
30 “ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
31 ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।
32 ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।
33 ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।
34 ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।
35 ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
36 ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
37 ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
38 ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!
40 ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
41 ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।
42 ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।
43 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।
44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
45 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
46 ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ