Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 5

ਯੂਹੰਨਾ 5:34-40

Help us?
Click on verse(s) to share them!
34ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।
35ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
36ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
37ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
38ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
39ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!
40ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।

Read ਯੂਹੰਨਾ 5ਯੂਹੰਨਾ 5
Compare ਯੂਹੰਨਾ 5:34-40ਯੂਹੰਨਾ 5:34-40