37ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
38ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
39ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!