Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 5

ਯੂਹੰਨਾ 5:39-46

Help us?
Click on verse(s) to share them!
39ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!
40ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
41ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।
42ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।
43ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।
44ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
45ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
46ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।

Read ਯੂਹੰਨਾ 5ਯੂਹੰਨਾ 5
Compare ਯੂਹੰਨਾ 5:39-46ਯੂਹੰਨਾ 5:39-46