44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
45 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
46 ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।
47 ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।”