Text copied!
Bibles in Panjabi

ਯੂਹੰਨਾ 5:5-19 in Panjabi

Help us?

ਯੂਹੰਨਾ 5:5-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।
6 ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
7 ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
8 ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
9 ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
10 ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
11 ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।”
12 ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
13 ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
14 ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
15 ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
16 ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
17 ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
18 ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”
19 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ