7 ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
8 ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
9 ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
10 ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
11 ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।”
12 ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
13 ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।