Text copied!
Bibles in Panjabi

ਯੂਹੰਨਾ 6:10-30 in Panjabi

Help us?

ਯੂਹੰਨਾ 6:10-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
11 ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
12 ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”
13 ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।
14 ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
15 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।
16 ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।
17 ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।
18 ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
19 ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।
20 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”
21 ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
22 ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।
23 ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
24 ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।
25 ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”
26 ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
28 ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”
29 ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”
30 ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ