11ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
12ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”
13ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।
14ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
15ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।
16ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।