Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 6

ਯੂਹੰਨਾ 6:12-25

Help us?
Click on verse(s) to share them!
12ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”
13ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।
14ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
15ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।
16ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।
17ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।
18ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
19ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।
20ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”
21ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
22ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।
23ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
24ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।
25ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”

Read ਯੂਹੰਨਾ 6ਯੂਹੰਨਾ 6
Compare ਯੂਹੰਨਾ 6:12-25ਯੂਹੰਨਾ 6:12-25