17ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।
18ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
19ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।
20ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”
21ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
22ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।