19ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।
20ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”
21ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
22ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।
23ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।