2ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।
3ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।
4ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
5ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”
6ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।