Text copied!
Bibles in Panjabi

ਯੂਹੰਨਾ 6:22-25 in Panjabi

Help us?

ਯੂਹੰਨਾ 6:22-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।
23 ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
24 ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।
25 ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ