Text copied!
Bibles in Panjabi

ਯੂਹੰਨਾ 6:26-48 in Panjabi

Help us?

ਯੂਹੰਨਾ 6:26-48 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
28 ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”
29 ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”
30 ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
31 ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”
32 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।
33 ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
34 ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।”
35 ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
36 ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।
37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
38 ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
39 ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।
40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”
41 ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
42 ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
43 ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
44 ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।
45 ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।
46 ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।
47 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
48 ਮੈਂ ਹੀ ਜਿੰਦਗੀ ਦੀ ਰੋਟੀ ਹਾਂ।
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ