31ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”
32ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।
33ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”